Total Visitors : 27.6k

TODAY'S HUKAMNAMA FROM SRI DARBAR SAHIB, SRI AMRITSAR.

[April 30, 2024 4:45 AM. IST]

ਤਿਲੌਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪਰ੍ਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਮੰਗਲਵਾਰ, ੧੮ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੩੦ ਅਪੈ੍‌ਲ, ੨੦੨੪ (ਅੰਗ: ੭੨੩)

ਪੰਜਾਬੀ ਵਿਆਖਿਆ :

ਤਿਲੌਗ ਘਰੁ ੨ ਮਹਲਾ ੫ ॥

ਹੇ ਪਰ੍ਭੂ ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪਰ੍ਭੂ ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ ! ਹੇ ਅਥਾਹ ਪ੍ਰਭੂ ! ਹੇ ਸਭ ਤੋਂ ਉੱਚੇ ਤੇ ਬੇਅੰਤ ਪਰ੍ਭੂ ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪਰ੍ਭੂ ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ  ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ ! ਹੇ ਸੋਹਣੇ ਗੋਬਿੰਦ ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ ! ਆਖ-ਹਹੇ ਪਰ੍ਭੂ ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

English Translation:

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Tuesday, 18th Vaisaakh (Samvat 556 Nanakshahi) 30th April 2024 (Page: 723)

Subscribe Now

SUBSCRIBE FREE TO GET DAILY HUKAMNAMA